ਪੇਸ਼ਾਵਰ, 3 ਨਵੰਬਰ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਪੁਲੀਸ ਕਾਫਲੇ ਨੇੜੇ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ। ਡੇਰਾ ਇਸਮਾਈਲ ਖਾਨ ਸ਼ਹਿਰ ਵਿੱਚ ਪੁਲੀਸ ਗਸ਼ਤ ਦੇ ਨੇੜੇ ਇਹ ਬੰਬ ਧਮਾਕਾ ਹੋਇਆ। ਜ਼ਿਲ੍ਹਾ ਪੁਲੀਸ ਅਧਿਕਾਰੀ ਅਬਦੁਰ ਰਊਫ਼ ਕੈਸਰਾਨੀ ਨੇ ਦੱਸਿਆ ਕਿ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਪੁਲੀਸ ਮੁਲਾਜ਼ਮਾਂ ਸਮੇਤ 24 ਹੋਰ ਜ਼ਖ਼ਮੀ ਹੋ ਗਏ। ਖੈਬਰ ਪਖਤੂਨਖਵਾ ਸਰਕਾਰ ਨੇ ਇਸ ਧਮਾਕੇ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਕਾਇਰਤਾ ਅਤੇ ਨਸਲਵਾਦ ਦੀ ਕਾਰਵਾਈ ਕਰਾਰ ਦਿੱਤਾ ਹੈ। -ਪੀਟੀਆਈ