ਕੋਲਕਾਤਾ, 5 ਨਵੰਬਰ
ਇਥੋਂ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਅੱਜ ਖੇਡੇ ਜਾਣ ਵਾਲੇ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦੇ ਮੈਚ ਲਈ ਟਿਕਟਾਂ ਦੀ ਕਥਤਿ ਬਲੈਕਮੇਲਿੰਗ ਦੇ ਮਾਮਲੇ ’ਚ ਸਥਾਨਕ ਪੁਲੀਸ ਨੇ ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਰਾਹੀਂ ਮੈਚ ਦੀਆਂ ਟਿਕਟਾਂ ਦੀ ਵਿਕਰੀ ਬਾਰੇ ਜਾਣਕਾਰੀ ਮੰਗੀ ਗਈ ਹੈ। ਇਸ ਕੇਸ ਦੀ ਜਾਂਚ ਮੇਡਨ ਥਾਣੇ ਦੀ ਪੁਲੀਸ ਵੱਲੋਂ ਕੀਤੀ ਜਾ ਰਹੀ ਹੈ ਤੇ ਬੀਸੀਸੀਆਈ ਦੇ ਪ੍ਰਧਾਨ ਨੂੰ ਮੇਡਨ ਥਾਣੇ ਦੇ ਜਾਂਚ ਅਧਿਕਾਰੀ ਨੂੰ ਟਿਕਟਾਂ ਦੀ ਵਿਕਰੀ ਬਾਰੇ ਮੰਗਲਵਾਰ ਤਕ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਕਾਬਿਲੇਗੌਰ ਹੈ ਕਿ ਕੋਲਕਾਤਾ ਪੁਲੀਸ ਨੇ ਇਸ ਮੈਚ ਦੀਆਂ ਟਿਕਟਾਂ ਦੀ ਬਲੈਕਮੇਲਿੰਗ ਦੇ ਦੋੋਸ਼ ਹੇਠ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 108 ਟਿਕਟਾਂ ਬਰਾਮਦ ਕੀਤੀਆਂ ਹਨ। ਇਸੇ ਦੌਰਾਨ ਸੱਤ ਕੇਸ ਦਰਜ ਕੀਤੇ ਗਏ ਹਨ। -ਪੀਟੀਆਈ