ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੀ ਪੁਲੀਸ ਚੌਕੀ ਨਵਾਂ ਪਿੰਡ ਵਿੱਚ ਤਾਇਨਾਤ ਏਐੱਸਆਈ ਸਰੂਪ ਸਿੰਘ ਦਾ ਨੇੜਲੀ ਦੋਬੁਰਜੀ-ਖਾਨਕੋਟ ਸੜਕ ’ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲੀਸ ਨੇ ਮ੍ਰਿਤਕ ਦੇ ਬੇਟੇ ਲਵਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸ਼ਰਨਪ੍ਰੀਤ ਸਿੰਘ ਵਾਸੀ ਦਸਮੇਸ਼ ਨਗਰ, ਵਿਸ਼ਾਲਦੀਪ ਸਿੰਘ ਤੇ ਵੰਸ਼ ਦੋਵੇਂ ਵਾਸੀ ਅਕਾਲਗੜ੍ਹ ਢਪਈਆਂ ਖ਼ਿਲਾਫ ਕੇਸ ਦਰਜ ਕੀਤਾ ਹੈ। ਬੀਤੀ ਰਾਤ ਏਐੱਸਆਈ ਸਰੂਪ ਸਿੰਘ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ ਤੇ ਸਰੂਪ ਸਿੰਘ ਦੀ ਫੋਨ ਕਰਨ ਵਾਲੇ ਨਾਲ ਕਾਫ਼ੀ ਬਹਿਸ ਹੋਈ ਸੀ, ਜਿਸ ਮਗਰੋਂ ਉਨ੍ਹਾਂ ਦੀ ਲਾਸ਼ ਮਿਲੀ ਸੀ।