ਨਵੀਂ ਦਿੱਲੀ, 22 ਨਵੰਬਰ
ਰਾਸ਼ਟਰੀ ਰਾਜਧਾਨੀ ‘ਚ ਚਿਰਾਗ ਦਿੱਲੀ ਫਲਾਈਓਵਰ ਨੇੜੇ ਕਾਰ ਨੂੰ ਅੱਗ ਲੱਗ ਗਈ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 11.40 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਦੋ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ 12.35 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਕਾਰ ਦਾ ਮਾਲਕ ਮਨੀਸ਼ ਮਾਲਵੀਆ ਸ਼ਹਿਰ ਦਾ ਰਹਿਣ ਵਾਲਾ ਹੈ। ਉਹ ਆਈਟੀਓ ਵੱਲ ਜਾ ਰਿਹਾ ਸੀ, ਜਦੋਂ ਪੰਚਸ਼ੀਲ ਨੇੜੇ ਉਸ ਦੀ ਗੱਡੀ ਨੂੰ ਅੱਗ ਲੱਗ ਗਈ।