ਮਥੁਰਾ (ਯੂਪੀ), 23 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਥੁਰਾ ਦੇ ਸ੍ਰੀ ਕ੍ਰਿਸ਼ਨ ਜਨਮਭੂਮੀ ਮੰਦਰ ‘ਚ ਮੱਥਾ ਟੇਕਿਆ। ਉਹ ਸ੍ਰੀ ਕ੍ਰਿਸ਼ਨ ਦੀ ਭਗਤ ਦੇ 525ਵੇਂ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ‘ਮੀਰਾਬਾਈ ਜਨਮ ਉਤਸਵ’ ਵਿੱਚ ਸ਼ਾਮਲ ਹੋਣ ਲਈ ਸ਼ਹਿਰ ’ਚ ਪਹੁੰਚੇ ਹਨ। ਪ੍ਰੋਗਰਾਮ ’ਚ ਮੋਦੀ ਮੀਰਾਬਾਈ ਦੇ ਸਨਮਾਨ ਵਿੱਚ ਇੱਕ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ ਅਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ’ਚ ਅਦਾਕਾਰਾ ਤੋਂ ਸਿਆਸਤਦਾਨ ਬਣੀ ਹੇਮਾ ਮਾਲਿਨੀ ਪ੍ਰਦਰਸ਼ਨ ਕਰੇਗੀ। ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਮੀਰਾਬਾਈ ਦਾ ਜੀਵਨ ਸ਼ੁੱਧ ਸ਼ਰਧਾ ਅਤੇ ਵਿਸ਼ਵਾਸ ਦੀ ਇੱਕ ਵਿਲੱਖਣ ਉਦਾਹਰਣ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੂੰ ਸਮਰਪਿਤ ਉਨ੍ਹਾਂ ਦੇ ਭਜਨ ਅਤੇ ਦੋਹੇ ਅੱਜ ਵੀ ਸਾਡੇ ਸਾਰਿਆਂ ਦੇ ਦਿਲਾਂ ਨੂੰ ਸ਼ਰਧਾ ਨਾਲ ਭਰ ਦਿੰਦੇ ਹਨ। -ਪੀਟੀਆਈ