ਸ੍ਰੀਨਗਰ: ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਜ ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤਇਬਾ ਦੇ ਤਿੰਨ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਤਿਵਾਦੀਆਂ ਦੀ ਪਛਾਣ ਮੁਹੰਮਦ ਯੂਨਿਸ ਡਾਰ, ਸਈਦ ਜਹਾਂਗੀਰ ਸ਼ਾਹ ਅਤੇ ਇਰਫਾਨ ਅਹਿਮਦ ਵਾਗੇ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਕੋਲੋਂ ਹੱਥਗੋਲਾ ਤੇ ਹੋਰ ਅਸਲਾ ਬਰਾਮਦ ਹੋਇਆ ਹੈ। -ਪੀਟੀਆਈ