ਨਵੀਂ ਦਿੱਲੀ, 9 ਦਸੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਆਈਐੱਸਆਈਐੱਸ ਸਾਜ਼ਿਸ਼ ਮਾਮਲੇ ਵਿਚ 44 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਹੁਣ ਤੱਕ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏਜੰਸੀ ਕਰਨਾਟਕ, ਮਹਾਰਾਸ਼ਟਰ ਅਤੇ ਹੋਰ ਥਾਵਾਂ ‘ਤੇ ਸਵੇਰ ਤੋਂ 44 ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਠਾਣੇ, ਪੁਣੇ, ਮੀਰਾ ਭਾਯੰਦਰ ਦੇ ਕਈ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਐੱਨਆਈਏ ਨੇ ਇਸ ਸਾਲ ਦੇ ਸ਼ੁਰੂ ਵਿੱਚ ਆਈਐੱਸਆਈਐੱਸ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ।