ਪੱਤਰ ਪ੍ਰੇਰਕ
ਪਾਇਲ, 10 ਦਸੰਬਰ
ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਨੌਵੀਂ ਬਰਸੀਂ ਸਬੰਧੀ 4 ਰੋਜ਼ਾ ਗੁਰਮਤਿ ਸਮਾਗਮ ਅੱਜ ਸਮਾਪਤ ਹੋ ਗਏ ਹਨ। ਸਮਾਗਮ ਵਿੱਚ ਸਿੱਖ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਰਾਤ ਦੇ ਵਿੱਚ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਭਾਈ ਰਣਧੀਰ ਸਿੰਘ ਢੀਂਡਸਾ ਅਤੇ ਭਾਈ ਹਰਦੇਵ ਸਿੰਘ ਦੋਰਾਹਾ ਨੇ ਸਟੇਜ ਸੰਚਾਲਨ ਕੀਤਾ। ਅੱਜ ਦੇ ਦੀਵਾਨ ਵਿੱਚ ਸੰਤ ਅਵਤਾਰ ਸਿੰਘ ਧੂਲਕੋਟ ਵਾਲੇ, ਭਾਈ ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਰਾਗੀ ਜੱਥਾ ਭਾਈ ਸਤਨਿੰਦਰ ਸਿੰਘ ਬੋਦਲ, ਬਾਬਾ ਰਣਜੀਤ ਸਿੰਘ ਘਲੋਟੀ, ਸੰਤ ਗੁਰਮੁਖ ਸਿੰਘ ਆਲੋਵਾਲ, ਸੰਤ ਰੌਸ਼ਨ ਸਿੰਘ ਧਬਲਾਨ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਦਰਸ਼ਨ ਸਿੰਘ ਸਿੱਧਸਰ ਭੀਖੀ, ਭਾਈ ਅਰਸਨੂਰ ਸਿੰਘ, ਭਾਈ ਮਨਦੀਪ ਸਿੰਘ ਜੱਥਾ ਗੁਰਦੁਆਰਾ ਅਤਰਸਰ, ਭਾਈ ਜਸਵੀਰ ਸਿੰਘ ਲੋਪੋਂ ਡੇਰਾ ਮਹਿਮਾ ਸ਼ਾਹ ਅਤੇ ਬਾਬਾ ਹਰਭਜਨ ਸਿੰਘ ਨੇ ਮਹਾਂਪੁਰਖਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਭਾਈ ਗੁਰਪ੍ਰੀਤ ਸਿੰਘ ਜੱਥਾ ਹਰੀ ਸਿੰਘ ਰੰਧਾਵਾ ਵਾਲਿਆਂ ਨੇ ਪੰਜਾਬੀ ਭਾਸ਼ਾ ਦੀ ਵਰਤੋਂ, ਵਿਕਾਸ ਅਤੇ ਗੁਰਮੁਖੀ ਸ਼ਬਦਕੋਸ਼ ਬਾਰੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਸੰਤ ਬਲਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਗੁਰਦੇਵ ਸਿੰਘ ਲਾਪਰਾਂ, ਜਥੇ ਮਨਜੀਤ ਸਿੰਘ ਮਦਨੀਪੁਰ, ਹਰਚੰਦ ਸਿੰਘ ਚੰਡੀਗੜ੍ਹ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਵੀ ਹਾਜ਼ਰੀ ਭਰੀ। ਇਸ ਮੌਕੇ ਬਾਬਾ ਮੋਹਣ ਸਿੰਘ ਮਹੋਲੀ, ਭਾਈ ਅਜਵਿੰਦਰ ਸਿੰਘ ਮੁੱਖ ਗ੍ਰੰਥੀ, ਬਾਬਾ ਅਮਰ ਸਿੰਘ ਕਥਾਵਾਚਕ,ਬਾਬਾ ਅਮਰ ਸਿੰਘ ਭੋਰਾ ਸਾਹਿਬ, ਟਰੱਸਟੀ ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਲਕੀਤ ਸਿੰਘ ਪਨੇਸਰ ਅਤੇ ਪ੍ਰਿੰਸੀਪਲ ਡਾਕਟਰ ਗੁਰਨਾਮ ਕੌਰ ਚੰਡੀਗੜ੍ਹ, ਭਾਈ ਮਨਵੀਰ ਸਿੰਘ, ਭਾਈ ਹਰਦੇਵ ਸਿੰਘ ਹਾਜ਼ਰ ਸਨ।