ਜਗਮੋਹਨ ਸਿੰਘ/ਗੁਰਦੇਵ ਸਿੰਘ ਗਹੂੰਣ
ਰੂਪਨਗਰ/ਬਲਾਚੌਰ, 10 ਦਸੰਬਰ
ਇੱਥੇ ਅੱਜ ਲੈਮਰਿਨ ਟੈੱਕ ਸਕਿੱਲਜ ਯੂਨੀਵਰਸਿਟੀ ਪੰਜਾਬ ਰੈਲਮਾਜਰਾ ਵਿੱਚ ਐਮਚਿਓਰ ਕਬੱਡੀ ਫੈਡਰੇਸ਼ਨ ਆਫ ਇੰਡੀਆ (ਏਕੇਐਫਆਈ) ਵੱਲੋਂ ਕਰਵਾਈ ਜਾ ਰਹੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ। 10 ਦਸੰਬਰ ਤੋਂ 13 ਦਸੰਬਰ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਬਾਰੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨੈਸ਼ਨਲ ਸਟਾਈਲ ਕਬੱਡੀ ’ਤੇ ਧਿਆਨ ਕੇਂਦਰਿਤ ਕਰਨ ਦੀ ਸਖ਼ਤ ਜ਼ਰੂਰਤ ਹੈ, ਕਿਉਂਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਹੈ। ਯੂਨੀਵਰਸਿਟੀ ਦੇ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਭਾਰਤੀ ਰੇਲਵੇ ਦੀ ਟੀਮ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 27 ਟੀਮਾਂ ਤੇ 400 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਵਿਧਾਇਕ ਦਿਨੇਸ਼ ਚੱਢਾ , ਸੰਤੋਸ਼ ਕਟਾਰੀਆ, ਅਰੁਣ ਰਾਘਵ, ਤਜਿੰਦਰ ਸਿੰਘ ਮਿੱਢੂਖੇੜਾ, ਮਹੇਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਬੱਡੀ ਪ੍ਰੇਮੀ ਹਾਜ਼ਰ ਸਨ।