ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਦਸੰਬਰ
ਥਾਣਾ ਮਜੀਠਾ ਰੋਡ ਦੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਖੋਹੇ ਹੋਏ ਛੇ ਮੋਬਾਈਲ ਬਰਾਮਦ ਕੀਤੇ ਹਨ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਸ਼ਿਵਾ ਉਰਫ ਭੋਲੂ, ਸਾਜਨਦੀਪ ਸਿੰਘ ਉਰਫ ਸਾਜਨ ਅਤੇ ਸ਼ੁਭਮ ਨਈਅਰ ਵਜੋਂ ਹੋਈ ਹੈ। ਇਸ ਸਬੰਧ ਵਿੱਚ ਧਾਰਾ 379 ਬੀ ਅਤੇ 34 ਹੇਠ ਕੇਸ ਦਰਜ ਕੀਤਾ ਗਿਆ ਹੈ।
ਸਬ ਇੰਸਪੈਕਟਰ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਬਿਹਾਰ ਵਾਸੀ ਵਿਕਾਸ ਯਾਦਵ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ 28 ਦਸੰਬਰ ਨੂੰ ਜਦੋਂ ਉਹ ਪੈਦਲ ਸਬਜ਼ੀ ਲੈਣ ਵਾਸਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਉਸ ਦਾ ਮੋਬਾਈਲ ਖੋਹ ਲਿਆ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪਹਿਲਾਂ ਸ਼ਿਵਾ ਉਰਫ ਭੋਲੂ ਨੂੰ ਕਾਬੂ ਕੀਤਾ ਤੇ ਉਸ ਕੋਲੋਂ ਦੋ ਮੋਬਾਈਲ ਬਰਾਮਦ ਕੀਤੇ ਤੇ ਉਸ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਦੇ ਦੋ ਹੋਰ ਸਾਥੀ ਕਾਬੂ ਕੀਤੇ ਜਿਨ੍ਹਾਂ ਕੋਲੋਂ ਖੋਹੇ ਹੋਏ ਦੋ-ਦੋ ਮੋਬਾਈਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਛੇ ਮੋਬਾਈਲ ਅਤੇ ਘਟਨਾ ਲਈ ਵਰਤਿਆ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।