ਨਿੱਜੀ ਪੱਤਰ ਪ੍ਰੇਰਕ
ਧੂਰੀ, 17 ਜਨਵਰੀ
ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਕਹੇਰੂ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਚੰਗਾ ਜੀਵਨ ਜਿਊਣ ਲਈ ਸਰੀਰ ਪੱਖੋਂ ਤੰਦਰੁਸਤ ਹੋਣ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਹੀ ਹਲਕੇ ਵਿੱਚ ਵੱਖ-ਵੱਖ ਥਾਵਾਂ ’ਤੇ ਜਿਮ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਕਹੇਰੂ ਵਿੱਚ ਬਣਾਈ ਗਈ ਇਸ ਜਿਮ ਦਾ ਪੂਰੇ ਪਿੰਡ ਵਾਸੀਆਂ ਨੂੰ ਲਾਭ ਮਿਲੇਗਾ| ਸ੍ਰੀ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਗਾਤਾਰ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਖੇਡਾਂ ਨਾਲ ਜੁੜ ਕੇ ਆਪਣੇ ਭਵਿੱਖ ਨੂੰ ਸੁਨਹਿਰੀ ਬਣਾ ਸਕਣ| ਉਨ੍ਹਾਂ ਕਿਹਾ ਕਿ ਇਹੋ ਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ|