ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜਨਵਰੀ
ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ’ਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ 14 ਪੁਲੀਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਤੇ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪਟਿਆਲਾ ਵਿੱਚ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ’ਚ ਜਲੰਧਰ ਦਿਹਾਤੀ ਦੇ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ, ਜਲੰਧਰ ਦੇ ਕਮਾਂਡੈਂਟ ਆਰਟੀਸੀ ਮਨਦੀਪ ਸਿੰਘ, ਮੁਹਾਲੀ ਦੇ ਡੀਐੱਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ, ਡੀਜੀਪੀ ਪੰਜਾਬ ਦੇ ਰੀਡਰ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਥਾਣਾ ਜ਼ੀਰਕਪੁਰ ਦੇ ਐੱਸਐੱਚਓ ਸਿਮਰਜੀਤ ਸਿੰਘ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਮੁਹਾਲੀ ਦੇ ਸਪੈਸ਼ਲ ਸੈੱਲ ਦੇ ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਐੱਸਆਈ ਮੇਜਰ ਸਿੰਘ, ਐੱਸਆਈ ਗੁਰਵਿੰਦਰ ਸਿੰਘ, ਐੱਸਆਈ ਗੁਰਮੁੱਖ ਸਿੰਘ, ਐੱਸਆਈ ਅਮਨਦੀਪ ਵਰਮਾ, ਅੰਮ੍ਰਿਤਸਰ ਸੀਆਈਏ ਸਟਾਫ ਦੇ ਐੱਸਆਈ ਭੁਪਿੰਦਰ ਸਿੰਘ, ਪੀਆਰਟੀਸੀ ਜਹਾਨ ਖੇਲਾਂ ਦੇ ਐੱਸਆਈ ਜਸਜੀਤ ਸਿੰਘ, ਇੰਟੈਲੀਜੈਂਸ ਵਿੰਗ ਦੇ ਏਐੱਸਆਈ ਮੋਹਿੰਦਰ ਪਾਲ ਸਿੰਘ ਅਤੇ ਅੰਮ੍ਰਿਤਸਰ ਤੋਂ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ।