ਪੱਤਰ ਪ੍ਰੇਰਕ
ਯਮੁਨਾਨਗਰ, 30 ਜਨਵਰੀ
ਗੁਰੂ ਨਾਨਕ ਖਾਲਸਾ ਕਾਲਜ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ, ਬਾਇਓਟੈਕ ਬਲੂਮ ਐਸੋਸੀਏਸ਼ਨ, ਲਿਨੀਅਸ ਐਸੋਸੀਏਸ਼ਨ ਆਫ ਬਾਟਨੀ ਅਤੇ ਹੋਰ ਕਲੱਬਾਂ ਨੇ ਸਾਂਝੇ ਤੌਰ ’ਤੇ ਵਿਸ਼ਵ ਕੋਹੜ ਦਿਵਸ ਮਨਾਇਆ । ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਦਾ ਉਦਘਾਟਨ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਕੀਤਾ ਅਤੇ ਵਿਦਿਆਰਥੀਆਂ ਨੂੰ ਰੋਗ ਬਾਰੇ ਜਾਗਰੂਕ ਕੀਤਾ। ਜੱਜਾਂ ਦੀ ਭੂਮਿਕਾ ਡਾ. ਪ੍ਰਤਿਮਾ ਸ਼ਰਮਾ, ਡਾ. ਵਿਜੈ ਸ਼ਰਮਾ ਅਤੇ ਪ੍ਰੋਫੈਸਰ ਰਾਮ ਕੁਮਾਰ ਨੇ ਨਿਭਾਈ। ਮੁਕਾਬਲੇ ਵਿੱਚ ਆਸ਼ੀਸ਼ ਅਤੇ ਕਨਿਕਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਨੈਨਸੀ, ਅਤੇ ਵਿਸ਼ਾਖਾ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।