ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਜਨਵਰੀ
ਪੰਜਾਬ ਸਰਕਾਰ ਵੱਲੋਂ ਡੀਐੱਸਪੀ ਗੁਰਪ੍ਰਤਾਪ ਸਿੰਘ ਢਿੱਲੋਂ ਨੂੰ ਪਟਿਆਲਾ ਵਿਖੇ ਡੀਐੱਸਪੀ (ਰੂਰਲ) ਵਜੋਂ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਅਹੁਦਾ ਸੰਭਾਲ ਲਿਆ ਹੈ। ਉਹ ਗੁਰਦੇਵ ਸਿੰਘ ਧਾਲੀਵਾਲ ਦੀ ਥਾਂ ਆਏ ਹਨ, ਜਿਨ੍ਹਾਂ ਨੂੰ ਡੀਐੱਸਪੀ (ਭੁੱਚੋ ਮੰਡੀ) ਵਜੋਂ ਤਾਇਨਾਤ ਕੀਤਾ ਗਿਆ ਹੈ। ਸ੍ਰੀ ਗੁਰਪ੍ਰਤਾਪ ਢਿੱਲੋਂ ਨੇ ਨਸ਼ਾ ਤਸਕਰੀ ਅਤੇ ਹੋਰ ਅਪਰਾਧਕ ਗਤੀਵਿਧੀਆਂ ਚ ਸ਼ਾਮਲ ਲੋਕਾਂ ਨੂੰ ਮੁੱਖਧਾਰਾ ਵਿੱਚ ਆਉਣ ਲਈ ਆਖਿਆ ਹੈ। ਇਸ ਸਬੰਧੀ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।
ਇਸ ਦੌਰਾਨ ਪਟਿਆਲਾ ਸ਼ਹਿਰ ਵਿਚਲੇ ਥਾਣਾ ਤ੍ਰਿਪੜੀ ਵਿਖੇ ਐੱਸਐੱਚਓ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਬਦਲੀ ਹੋ ਗਈ ਹੈ। ਉਨ੍ਹਾਂ ਦੀ ਥਾਂ ਹੁਣ ਐੱਸਐੱਸਪੀ ਵਰੁਣ ਸ਼ਰਮਾ ਦੇ ਆਦੇਸ਼ਾਂ ‘ਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੂੰ ਨਵਾਂ ਐੱਸਐੱਚਓ ਲਾਇਆ ਗਿਆ ਹੈ। ਉਹ ਪਹਿਲਾਂ ਨਾਭਾ ਵਿਖੇ ਵੀ ਥਾਣਾ ਮੁਖੀ ਸਨ।