ਇਸਲਾਮਾਬਾਦ, 4 ਫਰਵਰੀ
ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਵਿਦੇਸ਼ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪੰਜ ਸਾਲ ਲਈ ਚੋਣ ਲੜਨ ਤੋਂ ਅਯੋਗ ਠਹਿਰਾ ਦਿੱਤਾ ਹੈ। ਕੁਰੈਸ਼ੀ ਨੂੰ ਸਰਕਾਰੀ ਭੇਤ ਲੀਕ ਕਰਨ ਨਾਲ ਜੁੜੇ ਸਾਈਫਰ ਕੇਸ ਵਿੱਚ ਪਿਛਲੇ ਦਿਨੀਂ ਦਸ ਸਾਲ ਦੀ ਸਜ਼ਾ ਸੁਣਾਈ ਗਈ ਸੀ। ਕੁਰੈਸ਼ੀ ਨੂੰ ਪੀਟੀਆਈ ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਰੀਬੀ ਮੰਨਿਆ ਜਾਂਦਾ ਹੈ। -ਪੀਟੀਆਈ