ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 7 ਫਰਵਰੀ
ਆਮ ਆਦਮੀ ਪਾਰਟੀ ਵੱਲੋਂ ਪਿੰਡ ਮੀਆਂਪੁਰ ਵਿੱਚ ਕੀਤੀ ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰਾਂ ਨੇ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਰਾਏ ਨੇ ਇਨ੍ਹਾਂ ਦਾ ਸਵਾਗਤ ਕਰਦੇ ਹੋਏ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਜਿਸ ਕਾਰਨ ਵੱਡੀ ਗਿਣਤੀ ਵਿਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਸ੍ਰੀ ਦਲੇਰ ਸਿੰਘ ਅਤੇ ਇੰਦਰ ਸਿੰਘ ਨੇ ਦੱਸਿਆ ਕਿ ਸ਼ਾਮਲ ਹੋਣ ਵਾਲਿਆਂ ’ਚ ਰਤਨ ਸਿੰਘ, ਜਸਵੀਰ ਸਿੰਘ, ਹਰਦੇਵ ਸਿੰਘ, ਸੁਖਦੇਵ ਸਿੰਘ, ਗੁਰਬਚਨ ਸਿੰਘ, ਅੰਗਰੇਜ਼ ਸਿੰਘ ਤੇ ਬਲਵੀਰ ਸਿੰਘ ਆਦਿ ਹਨ। ਇਸ ਮੌਕੇ ਮਨਦੀਪ ਪੋਲਾ, ਅਵਤਾਰ ਸਿੰਘ, ਸੁੱਚਾ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਤਰਨਪਾਲ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਘੁੰਮਣ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਲਵ ਕੁਸ਼ ਪਾਰਕ ਦਾ ਉਦਘਾਟਨ ਕੀਤਾ
ਫਤਹਿਗੜ੍ਹ ਸਾਹਿਬ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਪਤਵੰਤਿਆਂ ਦੀ ਹਾਜ਼ਰੀ ਵਿਚ ਲਵ-ਕੁਸ਼ ਪਾਰਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਥਾਂ ਉੱਤੇ ਇੱਕ ਸੁੰਦਰ ਪਾਰਕ ਬਣਾਇਆ ਜਾਵੇ। ਇਸ ਪਾਰਕ ਦੇ ਵਿੱਚ ਜਿੱਥੇ ਸ਼ਹਿਰ ਵਾਸੀ ਸੈਰ ਕਰ ਸਕਣਗੇ, ਉੱਥੇ ਬੱਚਿਆਂ ਲਈ ਝੂਲੇ ਲਗਾਏ ਗਏ ਹਨ ਤੇ ਸੈਰ ਕਰਨ ਵਾਲਿਆਂ ਦੇ ਲਈ ਐਕਸਰਸਾਈਜ਼ ਦੀਆਂ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸੁੰਦਰੀਕਰਨ ਲਈ ਬਚਨਬੱਧ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਦੀਪਕ ਬਾਤਿਸ਼, ਯਸਪਾਲ ਲਾਹੌਰੀਆ, ਹਰਵਿੰਦਰ ਸੂਦ, ਰਜੇਸ਼ ਉਪਲ, ਤਰਸੇਮ ਉਪਲ, ਅਮਰਿੰਦਰ ਮੰਡੋਫਲ, ਰਾਹੁਲ ਸ਼ਰਮਾ, ਪਵੇਲ ਕੁਮਾਰ ਹਾਂਡਾ, ਬੰਟੀ ਸੈਣੀ, ਅਸੀਸ ਸੂਦ, ਬਲਵੀਰ ਸੋਢੀ ਅਤੇ ਮਾਸਟਰ ਸੰਤੋਖ ਸਿੰਘ ਆਦਿ ਹਾਜ਼ਰ ਸਨ।