ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਫਰਵਰੀ
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ ਤਕਰੀਬਨ 23.22 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ-ਕਾਲਜਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ, ਕਾਲਜ ਦਾ ਹੋਰ ਸਟਾਫ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।
ਇਸੇ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗਊਸ਼ਾਲਾ ਵਿੱਚ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਭਰਾਜ ਨੇ ਕਿਹਾ ਕਿ ਪਸ਼ੂਆਂ ਦੀ ਸਾਂਭ ਸੰਭਾਲ ਲਈ ਲੋੜੀਂਦਾ ਪ੍ਰਬੰਧ ਕਰਨਾ ਸਾਡਾ ਫਰਜ਼ ਹੈ। ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕ, ਅਧਿਕਾਰੀ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।
ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਚੈੱਕ ਵੰਡੇ
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਮਾਰਕੀਟ ਕਮੇਟੀ ਵਿੱਚ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਨਾਲ ਸਬੰਧਤ ਹਾਦਸਿਆਂ ਦੇ ਪੀੜਤਾਂ ਨੂੰ 6:80 ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਵਿਧਵਾ ਚਰਨਜੀਤ ਕੌਰ ਵਾਸੀ ਘਰਾਚੋਂ ਨੂੰ 2 ਲੱਖ ਰੁਪਏ, ਜਸਵਿੰਦਰ ਸਿੰਘ ਵਾਸੀ ਮਾਝੀ ਨੂੰ 2 ਲੱਖ ਰੁਪਏ, ਬੀਰਬਲ ਵਾਸੀ ਕਪਿਆਲ ਨੂੰ 20 ਹਜ਼ਾਰ ਰੁਪਏ, ਸੁਖਵਿੰਦਰ ਸਿੰਘ ਵਾਸੀ ਬਟੜਿਆਣਾ ਨੂੰ 10 ਹਜ਼ਾਰ ਰੁਪਏ, ਕੁਲਵੰਤ ਸਿੰਘ ਵਾਸੀ ਬਖਤੜੀ ਨੂੰ 10 ਹਜ਼ਾਰ ਰੁਪਏ, ਜਸਵਿੰਦਰ ਕੌਰ ਨੂੰ 10 ਹਜ਼ਾਰ ਰੁਪਏ, ਸੁਖਪਾਲ ਸਿੰਘ ਵਾਸੀ ਘਨੌੜ੍ਹ ਜੱਟਾਂ ਨੂੰ 10 ਹਜ਼ਾਰ ਰੁਪਏ, ਸੁਖਜੀਤ ਕੌਰ ਵਾਸੀ ਬਾਸੀਅਰਖ ਨੂੰ 10 ਹਜ਼ਾਰ ਰੁਪਏ, ਨੰਦ ਲਾਲ ਰੇਤਗੜ ਨੂੰ 10 ਹਜ਼ਾਰ ਰੁਪਏ ਅਤੇ ਰਣਦੀਪ ਕੌਰ ਘਰਾਚੋਂ ਨੂੰ 2 ਲੱਖ ਰੁਪਏ ਦੇ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ।