ਚੰਡੀਗੜ੍ਹ, 14 ਫਰਵਰੀ
ਕਿਸਾਨ ਅੱਜ ਸਵੇਰੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਆਪਣਾ ‘ਦਿੱਲੀ ਚਲੋ’ ਮਾਰਚ ਸ਼ੁਰੂ ਕਰਨ ਲਈ ਮੁੜ ਇਕੱਠੇ ਹੋਏ, ਜਿਸ ਕਾਰਨ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਤਹਿਤ ਹਰਿਆਣਾ ਦੀ ਸਰਹੱਦ ‘ਤੇ ਬੈਰੀਕੇਡ ਹਟਾਉਣ ਦੀ ਤਾਜ਼ਾ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁਝ ਕਿਸਾਨ ਸ਼ੰਭੂ ਸਰਹੱਦ ‘ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲੀਸ ਨੇ ਸਵੇਰੇ 8 ਵਜੇ ਦੇ ਕਰੀਬ ਅੱਥਰੂ ਗੈਸ ਦੇ ਕਈ ਗੋਲੇ ਦਾਗੇ।