ਲਹਿਰਾਗਾਗਾ: ਪੁਰਾਣੀ ਪੈਨਸ਼ਨ ਬਹਾਲੀ ਮੋਰਚਾ ਵੱਲੋਂ ਸੰਗਰੂਰ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਵਾਸਤੇ 25 ਫਰਵਰੀ ਨੂੰ ਰੈਲੀ ਕੀਤੀ ਜਾ ਰਹੀ ਹੈ। ਇਸ ਦੀ ਤਿਆਰੀ ਵਜੋਂ ਅੱਜ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਹਰਭਗਵਾਨ ਗੁਰਨੇ ਨੇ ਕਿਹਾ ਕਿ ਸਰਕਾਰ ਕਾਰਪੋਰੇਟਾਂ ਨੂੰ ਤਾਂ ਗੱਫੇ ਦੇ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਧੱਫੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਨਵੀਂ ਪੈਨਸ਼ਨ ਸਕੀਮ ਤਹਿਤ ਕੱਟੇ ਪੈਸੇ ਨੂੰ ਮੁਲਾਜ਼ਮ ਕਢਵਾ ਨਹੀਂ ਸਕਦੇ, ਸਰਕਾਰ ਵਰਤ ਨਹੀਂ ਸਕਦੀ, ਸਿਰਫ ਕਾਰਪੋਰੇਟ ਹੀ ਸ਼ੇਅਰ ਬਾਜ਼ਾਰ ਵਿੱਚ ਲਗਾ ਸਕਦੇ ਹਨ ਜੋ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਹੈ ਅਤੇ ਦੇਸ਼ ਦੀ ਅਰਥ ਵਿਵਸਥਾ ਨਾਲ ਖਿਲਵਾੜ ਹੈ। ਅਧਿਆਪਕਾਂ ਨੇ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ