ਰਾਮ ਸਰਨ ਸੂਦ
ਅਮਲੋਹ, 22 ਫ਼ਰਵਰੀ
ਐੱਨਆਰਆਈ ਸਪੋਰਟਸ ਕਲੱਬ ਅਮਲੋਹ ਵੱਲੋਂ ਮਰਹੂਮ ਫੂਲ ਚੰਦ ਬਾਂਸਲ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਆਲ ਇੰਡੀਆ ਹਾਕੀ ਟੂਰਨਾਮੈਂਟ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਮੈਦਾਨ ਵਿੱਚ ਸ਼ੁਰੂ ਹੋਇਆ। ਟੂਰਨਾਮੈਂਟ ਦਾ ਉਦਘਾਟਨ ਐੱਸਡੀਐੱਮ ਗੁਰਵਿੰਦਰ ਸਿੰਘ ਜੌਹਲ ਨੇ ਕੀਤਾ ਜਦੋਂ ਕਿ ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਤੇ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।
ਕਲੱਬ ਦੇ ਪ੍ਰਧਾਨ ਸਿੰਦਰ ਮੋਹਨ ਪੁਰੀ, ਸਰਪ੍ਰਸਤ ਜਸਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰੁਪਿੰਦਰ ਹੈਪੀ, ਵਿੱਤ ਸਕੱਤਰ ਪਵਨ ਕੁਮਾਰ ਅਤੇ ਪ੍ਰੈੱਸ ਸਕੱਤਰ ਹੈਪੀ ਸੂਦ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ।
ਉਨ੍ਹਾਂ ਦੱਸਿਆ ਕਿ 25 ਫ਼ਰਵਰੀ ਨੂੰ ਡੀਸੀ ਪ੍ਰਨੀਤ ਕੌਰ ਸ਼ੇਰਗਿੱਲ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਅਤੇ ਸਮਾਜ ਸੇਵੀ ਪ੍ਰਦੀਪ ਬਾਂਸਲ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ। ਟੂੁਰਨਾਮੈਂਟ ਦੌਰਾਨ ਸੰਗਰੂਰ ਅਕੈਡਮੀ ਦੀ ਟੀਮ ਨੇ ਹਰਿਆਣਾ ਇਲੈਵਨ ਦੀ ਟੀਮ ਨੂੰ ਦੋ ਦੇ ਮੁਕਾਬਲੇ ਤਿੰਨ ਗੋਲਾਂ ਨਾਲ ਅਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਸੋਨੀਪਤ ਦੀ ਟੀਮ ਨੇ ਜਰਖੜ ਅਕੈਡਮੀ ਦੀ ਟੀਮ ਨੂੰ 0 ਦੇ ਮੁਕਾਬਲੇ 4 ਗੋਲਾਂ ਨਾਲ ਹਰਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਟੀਮ ਨੇ ਪਾਵਰਕੌਮ ਦੀ ਟੀਮ ਨੂੰ ਦੋ ਦੇ ਮੁਕਾਬਲੇ ਪੰਜ ਗੋਲਾਂ ਨਾਲ ਹਰਾਇਆ। ਇਸ ਮੌਕੇ ਕਲੱਬ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਯਾਦਵਿੰਦਰ ਸਿੰਘ, ਸਰਪ੍ਰਸਤ ਡਾ. ਹਰਪਾਲ ਸਿੰਘ, ਜਤਿੰਦਰ ਦਿਓਲ, ਪਰਮਜੀਤ ਸੂਦ, ਚਰਨਜੀਤ ਅਬਰੋਲ, ਮਨਜੀਤ ਸੇਖੋਂ, ਡਾ. ਅਸ਼ੋਕ ਬਾਤਿਸ਼, ਅਵਤਾਰ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਮਿਤੀ ਮੈਂਬਰ ਬਲਬੀਰ ਸਿੰਘ ਮਿੰਟੂ ਆਦਿ ਮੌਜੂਦ ਸਨ। ਸਟੇਜ ਸਕੱਤਰ ਦਾ ਫ਼ਰਜ਼ ਭਗਵਾਨ ਦਾਸ ਮਾਜਰੀ ਨੇ ਨਿਭਾਇਆ।