ਸੰਤੋਖ ਗਿੱਲ
ਗੁਰੂਸਰ ਸੁਧਾਰ, 28 ਫਰਵਰੀ
ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਅਧਿਕਾਰੀਆਂ ਦੀ ਮੀਟਿੰਗ ਵਿੱਚ ਕੌਮਾਂਤਰੀ ਹਵਾਈ ਅੱਡੇ ਦਾ ਕੰਮ 31 ਮਾਰਚ ਤੱਕ ਹਰ ਹੀਲੇ ਮੁਕੰਮਲ ਕਰਨ ਦੀ ਹਦਾਇਤ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਹਵਾਈ ਅੱਡੇ ਦੇ ਨਿਰਮਾਣ 31 ਮਾਰਚ ਤੱਕ ਹਰ ਹੀਲੇ ਪੂਰਾ ਕਰ ਲਿਆ ਜਾਵੇਗਾ। ਉਡਾਣਾਂ ਸ਼ੁਰੂ ਹੋਣ ਬਾਰੇ ਉਨ੍ਹਾਂ ਕਿਹਾ ਕਿ ਕੁਝ ਛੋਟੇ-ਮੋਟੇ ਤਕਨੀਕੀ ਅੜਿੱਕੇ ਦੂਰ ਕਰਨ ਬਾਅਦ ਉਡਾਣਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹਵਾਈ ਅੱਡਾ ਸ਼ੁਰੂ ਹੋਣ ਬਾਅਦ ਲੁਧਿਆਣਾ ਦੇ ਸਨਅਤੀ ਖੇਤਰ ਨੂੰ ਹੁਲਾਰਾ ਮਿਲੇਗਾ ਅਤੇ ਸੈਰ ਸਪਾਟਾ ਸਨਅਤ ’ਚ ਰੌਣਕ ਆਵੇਗੀ।