ਨਵੀਂ ਦਿੱਲੀ: ਬਿਲਕੀਸ ਬਾਨੋ ਕੇਸ ’ਚ ਇੱਕ ਹੋਰ ਦੋਸ਼ੀ ਨੇ ਆਪਣੀ ਸਜ਼ਾ ’ਚ ਛੋਟ ਰੱਦ ਕਰਨ ਦੇ ਅੱਠ ਜਨਵਰੀ ਦੇ ਫ਼ੈਸਲੇ ਦੀ ਸਮੀਖਿਆ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਦਲੀਲ ਦਿੱਤੀ ਹੈ ਕਿ ਇਸ ਨੂੰ ਅਪਰਾਧ ਦੀ ਪ੍ਰਕਿਰਤੀ ਅਤੇ ‘ਸਮਾਜ ਦੀ ਨਿਆਂ ਲਈ ਮੰਗ’ ਦੇ ਆਧਾਰ ’ਤੇ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਰਮੇਸ਼ ਰੂਪਾ ਭਾਈ ਚਾਂਦਨਾ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਿਖਰਲੀ ਅਦਾਲਤ ਨੇ ਹੁਕਮ ਪਾਸ ਕਰਦੇ ਸਮੇਂ ਅਤੇ ਸਿਖਰਲੀ ਅਦਾਲਤ ਦੇ ਇੱਕ ਹੋਰ ਬੈਂਚ ਵੱਲੋਂ ਪਾਸ 13 ਮਈ 2022 ਦੇ ਫ਼ੈਸਲੇ ਨੂੰ ਰੱਦ ਕਰਕੇ ਗਲਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਸਰਕਾਰ ਤੇ 11 ਦੋਸ਼ੀਆਂ ’ਚੋਂ ਦੋ ਨੇ ਪਹਿਲਾਂ ਹੀ ਇੱਕ ਪਟੀਸ਼ਨ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਅੱਠ ਜਨਵਰੀ ਦੇ ਉਸ ਫ਼ੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਹੈ ਜਿਸ ਵਿੱਚ ਉਨ੍ਹਾਂ ਸਾਰਿਆਂ ਨੂੰ ਸਜ਼ਾ ’ਚ ਛੋਟ ਦੇਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਲਈ ਕਿਹਾ ਗਿਆ ਸੀ। -ਪੀਟੀਆਈ