ਸਿਓਲ, 19 ਮਾਰਚ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਪਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਰਾਕੇਟਾਂ ਦੇ ਅਭਿਆਸ ਦਾ ਨਿਰੀਖਣ ਕੀਤਾ, ਜੋ ਕਥਿਤ ਤੌਰ ‘ਤੇ ਦੱਖਣੀ ਕੋਰੀਆ ਦੀ ਰਾਜਧਾਨੀ ਨੂੰ ਨਿਸ਼ਾਨਾ ਬਣਾਉਣ ਲਈ ਤਿਆਰ ਕੀਤੇ ਗਏ ਹਨ। ਇਸ ਤੋਂ ਇਕ ਦਿਨ ਪਹਿਲਾਂ ਦੱਖਣੀ ਕੋਰੀਆ ਅਤੇ ਜਾਪਾਨ ਦੀਆਂ ਫੌਜਾਂ ਨੇ ਕਿਹਾ ਸੀ ਕਿ ਉੱਤਰੀ ਕੋਰੀਆ ਨੇ ਆਪਣੇ ਪੂਰਬੀ ਤੱਟੀ ਖੇਤਰ ਵੱਲ ਕਈ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ।