ਜਗਮੋਹਨ ਸਿੰਘ
ਘਨੌਲੀ, 24 ਮਾਰਚ
ਇੱਥੇ ਪੰਚਾਇਤ ਘਰ ਘਨੌਲੀ ਵਿੱਚ ਅੰਬੂਜਾ ਮਨੋਵਿਕਾਸ ਕੇਂਦਰ ਵੱਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਗੁਰਮੀਤ ਕੌਰ ਮਰਵਾਹਾ, ਹਰਜੋਤ ਕੌਰ, ਕੁਲਦੀਪ ਸਿੰਘ ਤੇ ਮੈਡਮ ਮਨਿਕਾ ਆਦਿ ਅਧਿਆਪਕਾਂ ਦੀ ਟੀਮ ਨੇ ਅੰਬੂਜਾ ਸਮਿੰਟ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਅੰਬੂਜਾ ਮਨੋਵਿਕਾਸ ਕੇਂਦਰ ਦੀਆਂ ਪ੍ਰਾਪਤੀਆਂ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਨੂੰ ਵਿਸ਼ੇਸ਼ ਕਿਸਮ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਦੌਰਾਨ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਬੋਲਣ ਚੱਲਣ ਅਤੇ ਉੱਠਣ-ਬੈਠਣ ਦਾ ਅਭਿਆਸ ਆਦਿ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਇਲਾਕੇ ਅੰਦਰ ਕੋਈ ਅਜਿਹਾ ਲੋੜਵੰਦ ਬੱਚਾ ਸਕੂਲ ਵਿੱਚ ਦਾਖ਼ਲਾ ਲੈਣਾ ਚਾਹੁੰਦਾ ਹੈ ਤਾਂ ਸਬੰਧਤ ਮਾਪੇ ਅੰਬੂਜਾ ਮਨੋਵਿਕਾਸ ਕੇਂਦਰ ਸਲੌਰਾ ਵਿੱਚ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਪੰਚ ਸੁਰਿੰਦਰ ਸਿੰਘ, ਕੁਲਦੀਪ ਸਿੰਘ ਜੇਈ, ਗੁਰਦੇਵ ਸਿੰਘ ਸ਼ੇਰਗਿੱਲ, ਚੈਨ ਸਿੰਘ, ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।