ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 29 ਮਾਰਚ
ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ਼ ਦੇ ਹੱਕ ਵਿੱਚ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਕੀਤੀ ਜਾ ਰੈਲੀ ਵਿੱਚ ਹਲਕਾ ਰਾਜਪੁਰਾ ਤੋਂ ਵੱਡੀ ਗਿਣਤੀ ਵਰਕਰ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਇਹ ਗੱਲ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਜਸਵੀਰ ਸਿੰਘ ਚੰਦੂਆ ਨੇ ਆਖੀ। ਸ੍ਰੀ ਚੰਦੂਆ ਨੇ ਕਿਹਾ ਕਿ ਕੇਜਰੀਵਾਲ਼ ਦੀ ਗ੍ਰਿਫ਼ਤਾਰੀ ਭਾਜਪਾ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ।