ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਮਾਰਚ
ਮੁਸਲਿਮ ਭਾਈਚਾਰੇ ਵੱਲੋਂ ਅੱਜ ਵੱਖ-ਵੱਖ ਮਸਜਿਦਾਂ ਵਿੱਚ ਪਵਿੱਤਰ ਰਮਜ਼ਾਨ ਸ਼ਰੀਫ ਦੇ ਤੀਜੇ ਜ਼ੁੰਮੇ ਦੀ ਨਮਾਜ਼ ਅਦਾ ਕੀਤੀ ਗਈ। ਫੀਲਡ ਗੰਜ ਸਥਿਤ ਇਤਿਹਾਸਕ ਜਾਮਾ ਮਸਜਿਦ ਵਿੱਚ ਨਮਾਜ਼ ਅਦਾ ਖਰਨ ਤੋਂ ਪਹਿਲਾਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸੰਬੋਧਨ ਕੀਤਾ। ਸ਼ਾਹੀ ਇਮਾਮ ਨੇ ਕਿਹਾ ਕਿ ਰਮਜ਼ਾਨ ਸ਼ਰੀਫ ਵਿੱਚ ਸਾਨੂੰ ਚਾਹੀਦਾ ਹੈ ਕਿ ਧਾਰਮਿਕ ਕੰਮਾਂ ਤੋਂ ਵੀ ਪਹਿਲਾਂ ਮਾਲੀ ਰੂਪ ਵਿੱਚ ਆਪਣੇ ਕਮਜ਼ੋਰ ਗੁਆਢੀਆਂ ਅਤੇ ਰਿਸ਼ਤੇਦਾਰਾਂ ਦੀ ਮਾਲੀ ਮਦਦ ਕਰੀਏ। ਗੁਆਂਢੀ ਚਾਹੇ ਕਿਸੇ ਵੀ ਧਰਮ ਨਾਲ ਸਬੰਧ ਰੱਖਦਾ ਹੋਵੇ, ਜੇ ਉਹ ਭੁੱਖਾ ਹੈ ਤਾਂ ਮੁਸਲਮਾਨ ਦਾ ਫ਼ਰਜ਼ ਹੈ ਕਿ ਉਹ ਉਸ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨਾ ਸਾਨੂੰ ਪਿਆਰ-ਮੁਹਬੱਤ ਤੇ ਆਪਸੀ ਭਾਈਚਾਰੇ ਨੂੰ ਵਧਾਉਣ ਦੀ ਪ੍ਰੇਰਨਾ ਦਿੰਦਾ ਹੈ।