ਪੱਤਰ ਪ੍ਰੇਰਕ
ਫਿਲੌਰ, 30 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇੱਕ ਅਹਿਮ ਮੀਟਿੰਗ ਅੱਜ ਪਿੰਡ ਨੰਗਲ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕੱਠਪੁਤਲੀ ਬਣ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਕਿਸਾਨ ਅਤੇ ਕਿਸਾਨੀ ਨੂੰ ਖਤਮ ਕਰਨ ਲਈ ਕਾਲੇ ਕਾਨੂੰਨ ਬਣਾ ਰਹੀ ਹੈ। ਇਸ ਮੌਕੇ ਉਨ੍ਹਾਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰੇ ਕੀਤੇ। ਇਸ ਮੌਕੇ ਉਨ੍ਹਾਂ ਯੂਨੀਅਨ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਕਿਸਾਨ ਆਗੂਆਂ ਦਾ ਸਿਰੋਪਾਉ ਭੇਟ ਕਰ ਸਵਾਗਤ ਕੀਤਾ ਗਿਆ। ਮੀਟਿੰਗ ’ਚ ਪਰਮਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਬਲਜਿੰਦਰ ਸਿੰਘ ਬਿੱਟੂ ਗੰਨਾਪਿੰਡ ਬਲਾਕ ਪ੍ਰਧਾਨ, ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਬਲਜਿੰਦਰ ਸਿੰਘ ਨੰਗਲ, ਬਲਕਾਰ ਸਿੰਘ ਢੀਂਡਸਾ ਪ੍ਰਧਾਨ ਨਵਾਂਸ਼ਹਿਰ, ਪ੍ਰਗਟ ਸਿੰਘ ਸਰਹਾਲੀ ਸਰਪ੍ਰਸਤ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਕਰਤਾਰਪੁਰ, ਸੁਖਵੀਰ ਸਿੰਘ ਸਰਕਲ ਪ੍ਰਧਾਨ ਗੁਰਾਇਆ, ਜਸਵਿੰਦਰ ਕੁਮਾਰ ਗੰਨਾ ਪਿੰਡ ਆਦਿ ਹਾਜ਼ਰ ਸਨ।