ਜ਼ੀਰਾ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋ ਰਹੀ ‘ਮਹਾਰੈਲੀ’ ਵਿੱਚ ਸ਼ਾਮਲ ਹੋਣ ਲਈ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਆਗੂ ਸ਼ੰਕਰ ਕਟਾਰੀਆ ਸਮੇਤ ਹਲਕਾ ਜ਼ੀਰਾ ਤੋਂ ‘ਆਪ’ ਵਰਕਰਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਸ੍ਰੀ ਕਟਾਰੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰ ਦਾ ਕਤਲ ਕਰ ਰਹੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ ਗਿੱਲ ਪ੍ਰਧਾਨ ਟਰੱਕ ਅਪਰੇਟਰ ਵੈੱਲਫੇਅਰ ਸੋਸਾਇਟੀ ਜ਼ੀਰਾ, ਰਾਮ ਸਿੰਘ ਗਿੱਲ ਲੌਂਗੋਦੇਵਾ ਪ੍ਰਧਾਨ ਕਿਸਾਨ ਸੈੱਲ ਬਲਜਿੰਦਰ ਸਿੰਘ ਗਿੱਲ ਪ੍ਰਧਾਨ ਖੇਤੀਬਾੜੀ ਸਹਿਕਾਰੀ ਸਭਾ ਆਦਿ ਹਾਜ਼ਰ ਸਨ। – ਪੱਤਰ ਪ੍ਰੇਰਕ