ਵਾਸ਼ਿੰਗਟਨ, 1 ਅਪਰੈਲ
ਅਮਰੀਕਾ ਵਿੱਚ ‘ਓਵਰਸੀਜ਼ ਫਰੈਂਡਜ਼ ਆਫ ਬੀਜੇਪੀ’ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਲਈ ਆਪਣਾ ਸਮਰਥਨ ਜ਼ਾਹਰ ਕਰਨ ਲਈ ਦੇਸ਼ ਦੇ 20 ਵੱਖ-ਵੱਖ ਸ਼ਹਿਰਾਂ ਵਿੱਚ ਕਾਰ ਰੈਲੀਆਂ ਕੱਢੀਆਂ ਅਤੇ ਭਾਰਤ ਦੇ ਲੋਕਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਆਉਣ ਵਾਲੀਆਂ ਆਮ ਚੋਣਾਂ ਵਿੱਚ ਕੌਮੀ ਜਮਹੂਰੀ ਗਠਜੋੜ ਨੂੰ 400 ਤੋਂ ਵੱਧ ਸੀਟਾਂ ਜਿਤਾਉਣ ਦੀ ਅਪੀਲ ਕੀਤੀ। ਜਥੇਬੰਦੀ ਦੇ ਪ੍ਰਧਾਨ ਅਦਾਪਾ ਪ੍ਰਸਾਦ ਦੇ ਜਨਰਲ ਸਕੱਤਰ ਵਾਸੂਦੇਵ ਪਟੇਲ ਨੇ ਕਿਹਾ, ‘ਭਾਈਚਾਰੇ ਨੇ ਪੂਰਬੀ ਤੱਟ ਤੋਂ ਪੱਛਮੀ ਤੱਟ ਤੱਕ ਅਤੇ ਉੱਤਰ ਤੋਂ ਦੱਖਣ ਤੱਕ 20 ਸ਼ਹਿਰਾਂ ਵਿੱਚ ਕਾਰ ਰੈਲੀਆਂ ਕੱਢੀਆਂ।