ਚੰਡੀਗੜ੍ਹ (ਟਨਸ): ਚੰਡੀਗੜ੍ਹ ਪੁਲੀਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰਜਨਾਹ ਤੇ ਕਤਲ ਕਰਨ ਦੇ 10 ਸਾਲ ਪੁਰਾਣੇ ਮਾਮਲੇ ਵਿੱਚ ਭਗੌੜੇ ਚੱਲ ਰਹੇ ਦੋਸ਼ੀ ਅਨਿਰੁੱਧ ਕੁਮਾਰ ਵਾਸੀ ਅਯੁੱਧਿਆ, ਉੱਤਰ ਪ੍ਰਦੇਸ਼ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਅਯੁੱਧਿਆ ਦੇ ਪਿੰਡ ਬਸਵਾੜਾ ਖੁਰਦ ਤੋਂ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ 28 ਨਵੰਬਰ, 2013 ਨੂੰ ਇਸ ਮਾਮਲੇ ਵਿੱਚ ਚਾਰ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਸੀ। ਮਾਮਲੇ ਵਿਚ ਅਦਾਲਤ ਨੇ 2015 ਵਿੱਚ ਸੁਨੀਤਾ, ਰਾਜ ਕੁਮਾਰ ਤੇ ਭਗਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ ਤੇ ਅਨਿਰੁੱਧ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਸੀ।