ਨਵੀਂ ਦਿੱਲੀ, 21 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪੂਰਾ ਦੇਸ਼ ਇਹ ਗੱਲ ਮੰਨਦਾ ਹੈ ਕਿ ਭਵਿੱਖ ਦਾ ਨਵਾਂ ਸਫ਼ਰ 2024 ਦੀਆਂ ਆਮ ਚੋਣਾਂ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਹੁਣ ਆਤਮ-ਵਿਸ਼ਵਾਸ ਨਾਲ ਸੱਚਾਈ ਅਤੇ ਅਹਿੰਸਾ ਦੇ ਮੰਤਰਾਂ ਨੂੰ ਆਲਮੀ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਵਜੋਂ ਪੇਸ਼ ਕਰ ਰਿਹਾ ਹੈ ਅਤੇ ਇਸ ਦਾ ਸੱਭਿਆਚਾਰਕ ਅਕਸ ਵੀ ਇਸ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ। ਸ੍ਰੀ ਮੋਦੀ ਭਗਵਾਨ ਮਹਾਵੀਰ ਦੇ 2550ਵੇਂ ਨਿਰਵਾਣ ਮਹੋਤਸ ਨੂੰ ਸੰਬੋਧਨ ਕਰ ਰਹੇ ਸਨ।