ਨਵੀਂ ਦਿੱਲੀ, 21 ਅਪਰੈਲ
ਦਿੱਲੀ ਹਾਈ ਕੋਰਟ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੇ ਸਬੰਧ ਵਿਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨਾਂ ਨੂੰ ਚੁਣੌਤੀ ਦਿੰਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਹਾਈ ਕੋਰਟ ਵੱਲੋਂ ਕਿਸੇ ਸਖ਼ਤ ਕਾਰਵਾਈ ਤੋਂ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕੀਤੇ ਜਾਣ ’ਤੇ ਈਡੀ ਨੇ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਕੇਜਰੀਵਾਲ ਨੇ ਪਟੀਸ਼ਨ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ (ਪੀਐੱਮਐੱਲਏ) ਵਿਚਲੀਆਂ ਕੁਝ ਵਿਵਸਥਾਵਾਂ ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਵੀ ਚੁਣੌਤੀ ਦਿੱਤੀ ਹੈ। ਪਟੀਸ਼ਨ ’ਤੇ ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਜਸਟਿਸ ਮਨੋਜ ਜੈਨ ਵੱਲੋਂ ਸੁਣਵਾਈ ਕੀਤੀ ਜਾਣੀ ਹੈ। -ਪੀਟੀਆਈ