ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸਿਰਸਾ/ਏਲਨਾਬਾਦ, 12 ਮਈ
ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਪੁਲੀਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਅੱਜ ਡਿੰਗ ਅਤੇ ਰਾਣੀਆ ਦੇ ਪਿੰਡਾਂ ’ਚ ਫਲੈਗ ਮਾਰਚ ਕੱਢਿਆ ਗਆ। ਇਸ ਦੌਰਾਨ ਲੋਕਾਂ ਨੂੰ ਸ਼ਾਂਤੀ ਅਤੇ ਨਿਡਰ ਹੋ ਕੇ ਵੋਟ ਪਾਉਣ ਲਈ ਲੋਕਾਂ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਭੈਅ-ਮੁਕਤ ਮਾਹੌਲ ਵਿੱਚ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਜੀਵਨ ਨਗਰ ਤੋਂ ਫਲੈਗ ਮਾਰਚ ਕੱਢਿਆ ਗਿਆ ਜੋ ਸੰਤ ਨਗਰ, ਹਰੀਪੁਰਾ, ਕਰੀਵਾਲਾ, ਬਣੀ, ਨਥੌਰ ਅਤੇ ਬਚੇਰ ਹੁੰਦਾ ਹੋਇਆ ਵਾਪਸ ਪਰਤਿਆ। ਇਸੇ ਤਰ੍ਹਾਂ ਡਿੰਗ ਰੋਡ, ਡਿੰਗ ਮੰਡੀ, ਮੋਚੀ ਵਾਲੀ, ਭਾਵਦੀਨ ਅਤੇ ਮੋਰੀਵਾਲਾ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਐੱਸ.ਪੀ. ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ’ਤੇ ਪੁਲੀਸ ਵੱਲੋਂ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 25 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪੁਲੀਸ ਵੱਲੋਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।