ਨਵੀਂ ਦਿੱਲੀ, 13 ਮਈ
ਸੀਬੀਐੱਸਈ ਨੇ ਅੱਜ 12ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਦਿੱਤੇ ਹਨ। 87.98 ਫੀਸਦੀ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਪਾਸ ਕੀਤੀ, ਪਿਛਲੇ ਸਾਲ ਦੇ ਮੁਕਾਬਲੇ ਪਾਸ ਪ੍ਰਤੀਸ਼ਤਤਾ ਵਿੱਚ 0.65 ਫੀਸਦੀ ਵਾਧਾ ਹੋਇਆ ਹੈ। 91 ਫੀਸਦੀ ਤੋਂ ਵੱਧ ਵਿਦਿਆਰਥਣਾਂ ਪਾਸ ਹੋਈਆਂ ਹਨ। ਲੜਕਿਆਂ ਦੇ ਮੁਕਾਬਲੇ ਲੜਕੀਆਂ 6.4 ਫੀਸਦ ਵੱਧ ਪਾਸ ਹੋਈਆਂ। 24 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਤੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 1.16 ਲੱਖ ਤੋਂ ਵੱਧ ਹੈ।
ਇਸ ਦੌਰਾਨ ਸੀਬੀਐੱਸਈ ਨੇ ਅੱਜ ਬਾਅਦ ਦੁਪਹਿਰ 10ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ। ਬੋਰਡ ਮੁਤਾਬਕ 93.6 ਫੀਸਦੀ ਵਿਦਿਆਰਥੀ ਪਾਸ ਹੋਏ। 47 ਹਜ਼ਾਰ ਤੋਂ ਵੱਧ ਵਿਦਿਆਰਥੀ 95 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ, ਜਦ ਕਿ 2.12 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 94.75 ਫੀਸਦੀ ਵਿਦਿਆਰਥਣਾਂ ਪਾਸ ਹੋਈਆਂ ਹਨ। ਲੜਕਿਆਂ ਨਾਲੋਂ ਇਨ੍ਹਾਂ ਦੀ ਗਿਣਤੀ 2.04 ਫੀਸਦੀ ਵੱਧ ਹੈ।