ਅੰਮ੍ਰਿਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਕਰਨ ’ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ 2024 ਸੰਸਦੀ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ ਅਤੇ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਕਾਬਜ਼ ਹੋਵੇਗੀ। -ਖੇਤਰੀ ਪ੍ਰਤੀਨਿਧ