ਪੱਤਰ ਪ੍ਰੇਰਕ
ਚੇਤਨਪੁਰਾ, 14 ਮਈ
ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿੱਚ ਪਿੰਡ ਦਬੁਰਜੀ ਵਿੱਚ ਤਲਵਿੰਦਰ ਸਿੰਘ ਸਰਕਾਰੀਆ ਘਰ ਚੋਣ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ ਲਈ ਅਨਿਲ ਜੋਸ਼ੀ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜੋ ਲੋਕਾਂ ਦੀਆਂ ਦੁੱਖ ਤਕਲੀਫਾਂ ਸਮਝਦੀ ਤੇ ਮਹਿਸੂਸ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ। ਇਸ ਮੌਕੇ ਕੁਲਜੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਤਲਵਿੰਦਰ ਸਿੰਘ ਸਰਕਾਰੀਆ ਦਬੁਰਜੀ, ਸਤਪਾਲ ਸਿੰਘ ਗੋਲਡੀ, ਨੰਬਰਦਾਰ ਰਜਿੰਦਰ ਸਿੰਘ, ਹਰਭਜਨ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਅਮਰਜੀਤ ਸਿੰਘ ਤੇ ਸਤਵੰਤ ਸਿੰਘ ਇੰਸਪੈਕਟਰ ਆਦਿ ਹਾਜ਼ਰ ਸਨ।