ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਮਈ
ਸੀਬੀਐੱਸਈ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਦੱਸਿਆ ਕਿ 12ਵੀਂ ਜਮਾਤ ਦੇ ਕਾਮਰਸ ਗਰੁੱਪ ਵਿੱਚੋਂ ਰੁਪਿੰਦਰ ਕੌਰ 93.20% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਨਾਨ-ਮੈਡੀਕਲ ਗਰੁੱਪ ਵਿੱਚੋਂ ਕਾਜਲ ਨੇ 88.6%, ਮੈਡੀਕਲ ਗਰੁੱਪ ਵਿੱਚੋਂ ਹਰਮਨ ਕੌਰ ਨੇ 86.2% ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਤੋਂ ਇਲਾਵਾਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਬੋਰਡ ਦੀ ਪ੍ਰੀਖਿਆ ਵਿੱਚੋਂ ਰਵਲੀਨ ਕੌਰ ਨੇ 95.6% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬਾਰ੍ਹਵੀਂ ਜਮਾਤ ਦੇ 22 ਵਿਦਿਆਰਥੀਆਂ ਨੇ ਅਤੇ ਦਸਵੀਂ ਜਮਾਤ ਦੇ 17 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਮਨੇਜਰ ਹਰਮੀਤ ਸਿੰਘ ਗਰੇਵਾਲ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦਾ ਸੀਬੀਐਸਈ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਬਾਬਤ ਪ੍ਰਿੰਸੀਪਲ ਵਿਜੇ ਪਲਾਹਾ ਨੇ ਦੱਸਿਆ ਕਿ ਬੋਰਡ ਦੀ ਪ੍ਰੀਖਿਆ ਵਿੱਚ ਅਕੈਡਮੀ ਦੇ ਕੁੱਲ 44 ਵਿਦਿਆਰਥੀ ਸ਼ਾਮਲ ਹੋਏ ਸਨ ਜਿਨ੍ਹਾਂ ਵਿੱਚ 27 ਵਿਦਿਆਰਥੀ ਕਾਮਰਸ ਸਟਰੀਮ ਦੇ ਅਤੇ 17 ਵਿਦਿਆਰਥੀ ਸਾਇੰਸ ਵਿਸ਼ੇ ਦੇ ਸਨ। ਸਾਇੰਸ ਸਟਰੀਮ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਜੰਡੂ ਨੇ 94% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਮਰਸ ਸਟਰੀਮ ਦੀ ਰਿੰਪਲਰੀਤ ਕੌਰ ਅਤੇ ਸਾਹਿਬ ਸਿੰਘ ਨੇ 84.6% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਪਾਤੜਾਂ (ਪੱਤਰ ਪ੍ਰੇਰਕ): ਸੀਬੀਐੱਸਸੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਦੇ ਐਲਾਨੇ ਨਤੀਜਿਆਂ ਵਿੱਚੋਂ ਦਾ ਹੈਲਿਕਸ ਆਕਸਫੋਰਡ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਿੱਚੋਂ ਦੋਵੇਂ ਬੋਰਡ ਕਲਾਸਾਂ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੋਤ ਕੌਰ ਨੇ ਦੱਸਿਆ ਕਿ ਦਸਵੀਂ ਕਲਾਸ ਦੇ ਵਿਦਿਆਰਥੀ ਪੂਰਵ ਗੋਇਲ ਨੇ 98.6 ਪ੍ਰਤੀਸ਼ਤ ਅਤੇ ਬਾਰ੍ਹਵੀਂ ਕਲਾਸ ਦੇ ਨਾਨ ਮੈਡੀਕਲ ਗਰੁੱਪ ਦੇ ਵਿਦਿਆਰਥੀ ਵਤਨਪ੍ਰੀਤ ਸਿੰਘ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਦੇਵੀਗੜ੍ਹ (ਪੱਤਰ ਪ੍ਰੇਰਕ): ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਨੇ ਸੀ.ਬੀ.ਐੱਸ.ਈ. ਬੋਰਡ ਵੱਲੋਂ ਐਲਾਨੇ ਗਏ ਦਸਵੀਂ ਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਇਕ ਵਾਰ ਫਿਰ ਮੱਲਾਂ ਮਾਰੀਆਂ ਹਨ। ਸੈਸ਼ਨ 2023-24 ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵੱਖ ਵੱਖ ਸਟਰੀਮ ਜਿਵੇਂ ਆਰਟਸ, ਕਾਮਰਸ ਅਤੇ ਸਾਇੰਸ ਗਰੁੱਪ ਵਿੱਚ ਕੁੱਲ 188 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਦੌਰਾਨ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਗੁਜਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਾਮਰਸ ਗਰੁੱਪ ਵਿੱਚ ਲੜਕੀ ਕਸ਼ਿਸ਼ ਨੇ 97 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਸਵੀਂ ਕਲਾਸ ਦੇ ਐਲਾਨੇ ਨਤੀਜਿਆਂ ਵਿੱਚ ਕੁੱਲ 118 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਸਾਲ ਵੀ ਨਤੀਜਾ 100 ਪ੍ਰਤੀਸ਼ਤ ਰਿਹਾ। ਸੁਖਪ੍ਰੀਤ ਕੌਰ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਪੁਲਕਿਤ ਸਿੰਗਲਾ ਨੇ 92.4 ਫੀਸਦੀ ਅੰਕ ਲੈ ਕੇ ਦੂਜਾ ਅਤੇ ਗੁਰਕਰਨ ਸਿੰਘ ਨੇ 91.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਖੁਸ਼ੀ ਦੇ ਮੌਕੇ ਸਕੂਲ ਪ੍ਰੈਜ਼ੀਡੈਂਟ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਦੇ ਗਲ ਵਿਚ ਹਾਰ ਪਾ ਕੇ ਓਹਨਾ ਦਾ ਮੂੰਹ ਮਿੱਠਾ ਕਰਵਾਇਆ। ਇਸੇ ਦੌਰਾਨ ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ।
ਸਕੂਲ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ 97 ਫੀਸਦੀ ਅੰਕ ਪ੍ਰਾਪਤ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਪ੍ਰਨੀਤ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਮਾ ਦੀਕਸ਼ਿਤ ਨੇ ਵਿਦਿਆਰਥੀਆਂ ਨੂੰ ਚੰਗੇ ਅੰਕ ਲੈ ਕੇ ਪਾਸ ਹੋਣ ਦੀ ਖੁਸ਼ੀ ਵਿੱਚ ਮੂੰਹ ਮਿੱਠਾ ਕਰਵਾਇਆ।