ਖੇਤਰੀ ਪ੍ਰਤੀਨਿਧ
ਧੂਰੀ, 15 ਮਈ
ਇੱਥੇ ਅਧਿਆਪਕ ਸਾਹਿਬ ਸਿੰਘ ਦੇ ਬੀਤੇ ਦਿਨੀਂ ਹੋਏ ਕਤਲ ਦੇ ਮਾਮਲੇ ਦੀ ਜਾਂਚ ਲਈ ਐੱਸਐੱਸਪੀ ਸਰਤਾਜ਼ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੱਕ ਟੀਮ ਦਾ ਗਠਨ ਕੀਤਾ ਗਿਆ। ਵੱਖ-ਵੱਖ ਤਕਨੀਕੀ ਟੀਮਾਂ ਨੇ ਬਹੁਤ ਬਰੀਕੀ ਨਾਲ ਪੜਤਾਲ ਕੀਤੀ ਅਤੇ ਕਥਿਤ ਦੋਸ਼ੀਆਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਧੂਰੀ ਤਲਵਿੰਦਰ ਸਿੰਘ ਨੇ ਦੱਸਿਆ ਜਗਤਾਰ ਸਿੰਘ ਤਾਰੀ ਅਤੇ ਹਰਜੋਤ ਸਿੰਘ ਜੋਤ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਕਤਲ ਦੀ ਵਜਾ ਰੰਜਿਸ਼ ਤੇ ਆਪਸੀ ਤਕਰਾਰ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਦੋ ਦਿਨਾ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।