ਸੰਤੋਖ ਗਿੱਲ
ਰਾਏਕੋਟ, 15 ਮਈ
ਨੇੜਲੇ ਪਿੰਡ ਤਾਜਪੁਰ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਦਾਅਵਾ ਕੀਤਾ ਕਿ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਗ਼ਰੀਬ ਪਰਿਵਾਰਾਂ ਅਤੇ ਕਿਸਾਨਾਂ ਦੀ ਬਿਹਤਰੀ ਲਈ ਵਿਸ਼ੇਸ਼ ਬਜਟ ਲਿਆਂਦਾ ਜਾਵੇਗਾ। ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਬਿਹਤਰੀ ਲਈ ਯੋਜਨਾਵਾਂ ਬਣਾਈਆਂ ਹਨ, ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਵਲ ਕਾਰਪੋਰੇਟ ਘਰਾਣਿਆਂ ਅਤੇ ਆਪਣੇ ਮਿੱਤਰਾਂ ਦੀ ਹੀ ਖ਼ੈਰ ਮੰਗਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਅਮਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਹਲਕਿਆਂ ਤੋਂ ਭਰਵੇਂ ਸਮਰਥਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਉਪਰ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਨਾਲ ਸਰਪੰਚ ਅਵਤਾਰ ਸਿੰਘ, ਬਾਬਾ ਗੁਰਜੰਟ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਗੁਰਨਾਮ ਸਿੰਘ, ਜਗਜੀਤ ਸਿੰਘ, ਰਾਜਾ ਤਾਜਪੁਰ ਸਮੇਤ ਹੋਰ ਕਈ ਆਗੂ ਮੌਜੂਦ ਸਨ।