ਚੰਡੀਗੜ੍ਹ:
ਚੰਡੀਗੜ੍ਹ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂ ਮੇਜਰ ਪਾਲ ਸਿੰਘ ਨੂੰ ਵਾਰਡ ਨੰਬਰ-29 (ਪਲਸੋਰਾ, ਸੈਕਟਰ-56) ਦਾ ਫੈਸਿਲੀਟੇਟਰ ਲਗਾਇਆ ਹੈ। ਇਹ ਆਦੇਸ਼ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। -ਟਨਸ