ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 16 ਮਈ
ਪੰਜਾਬ ਵਿੱਚ ਇਮੀਗ੍ਰੇਸ਼ਨ ਨਾਲ ਜੁੜੇ ਸੈਂਟਰਾਂ ਮਾਲਕ ਅਤੇ ਕਿਸਾਨਾਂ ਦਰਮਿਆਨ ਵਿਵਾਦ ਭਖ ਗਿਆ ਹੈ। ਇਮੀਗ੍ਰੇਸ਼ਨ ਵਪਾਰੀਆਂ ਵੱਲੋਂ ਅੱਜ ਕਿਸਾਨਾਂ ਖ਼ਿਲਾਫ਼ ਇੱਕ ਦਿਨ ਦੀ ਹੜਤਾਲ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ ਤੇ ਪੰਜਾਬ ਸਰਕਾਰ ਤੋਂ ਪੰਜਾਬ ਅੰਦਰ ਕਿਸਾਨਾਂ ’ਤੇ ਬੇਲੋੜੇ ਧਰਨੇ ਅਤੇ ਮੁਜ਼ਾਹਰੇ ਕਰਕੇ ਇਮੀਗ੍ਰੇਸ਼ਨ ਸੈਂਟਰਾਂ ਮਾਲਕ ਨੂੰ ਕਥਿਤ ਤੰਗ ਕਰਨ ਦਾ ਦੋਸ਼ ਲਾਉਂਦਿਆਂ ਠੋਸ ਨੀਤੀ ਬਣਾ ਬਣਾਉਣ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਆਫ ਆਈਲੈਟਸ ਐਂਡ ਇਮੀਗ੍ਰੇਸ਼ਨ ਇੰਡਸਟਰੀਜ਼ ਦੇ ਝੰਡੇ ਹੇਠ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਖੇ ਸ਼ਹਿਰ ਦੇ ਸਾਰੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੇ ਮਾਲਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਗਗਨਦੀਪ ਜਿੰਦਲ ਅਤੇ ਜਨਰਲ ਸਕੱਤਰ ਓਮ ਪ੍ਰਕਾਸ਼ ਗੋਇਲ ਨੇ ਪੰਜਾਬ ਵਿੱਚ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਪੰਜਾਬ ਸਰਕਾਰ ਨੂੰ ਟੈਕਸ ਦੇ ਕੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਪਣਾ ਵਪਾਰ ਕਰਦੇ ਹਨ। ਇਸ ਦੌਰਾਨ ਕਿਸਾਨਾਂ ਦੇ ਇੱਕ ਹਿੱਸੇ ਵੱਲੋਂ ਸੈਂਟਰਾਂ ਅੱਗੇ ਬੇਲੋੜੇ ਧਰਨੇ ਅਤੇ ਮੁਜ਼ਾਹਰੇ ਕਰਕੇ ਸੈਂਟਰ ਮਾਲਕ ਨੂੰ ਕਥਿਤ ਤੌਰ ਤੇ ਬਲੈਕਮੇਲ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਆਖਿਆ ਕਿ ਬਰਨਾਲਾ ਵਿਖੇ ਵਾਪਰੀ ਘਟਨਾਂ ਦੌਰਾਨ ਕਿਸਾਨ ਵਿਰੋਧੀ ਚਿਹਰਾ ਲੋਕਾਂ ਵਿੱਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।