ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 17 ਮਈ
ਇੱਥੋਂ ਨੇੜਲੇ ਪਿੰਡ ਉਗਰਾਹਾਂ ’ਚ ਸੀਪੀਆਈ ਦੇ ਆਗੂ ਕਾਮਰੇਡ ਮਹਿੰਦਰ ਸਿੰਘ ਉਗਰਾਹਾਂ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ। ਕਾਮਰੇਡ ਮਹਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੀਪੀਆਈ ਦੇ ਆਗੂ ਤੇ ਮਾਰਕਸਵਾਦੀ ਚਿੰਤਕ ਕਾਮਰੇਡ ਜਗਰੂਪ ਸਿੰਘ ਨੇ ਕਿਹਾ ਕਿ ਮਹਿੰਦਰ ਸਿੰਘ ਨੇ ਆਪਣੇ ਜੀਵਨ ਵਿੱਚ ਗੁਰੂ ਨਾਨਕ ਦੇਵ ਦੇ ਫਲਸਫੇ ਨੂੰ ਲਾਗੂ ਕੀਤਾ ਅਤੇ ਭਾਈ ਲਾਲੋ ਦੀ ਜਮਾਤ ਦੇ ਲੋਕਾਂ ਦੇ ਹੱਕਾਂ ਲਈ ਨਿਰਸਵਾਰਥ ਰਹਿ ਕੇ ਕੰਮ ਕੀਤਾ।
ਬੀਕੇਯੂ (ਉਗਰਾਹਾਂ) ਦੇ ਸੂਬਾ ਪ੍ਰਧਾਨ ਤੇ ਮਹਿੰਦਰ ਸਿੰਘ ਦੇ ਛੋਟੇ ਭਰਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਪਿੰਡ ਦੇ ਵਿਕਾਸ ਵਿੱਚ ਮਹਿੰਦਰ ਸਿੰਘ ਨੇ ਵੱਡਾ ਯੋਗਦਾਨ ਪਾਇਆ। ਕਾਮਰੇਡ ਬਲਦੇਵ ਸਿੰਘ ਨਿਹਾਲਗੜ੍ਹ ਤੇ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਨੇ ਦੱਸਿਆ ਕਿ ਮਹਿੰਦਰ ਸਿੰਘ ਨੇ ਦੇਸ਼ ਭਗਤ ਕਾਮਰੇਡ ਤੇਜਾ ਸਿੰਘ ਸੁਤੰਤਰ, ਜੰਗੀਰ ਸਿੰਘ ਜੋਗਾ, ਕਾਮਰੇਡ ਘੁੰਮਣ ਸਿੰਘ ਉਗਰਾਹਾਂ, ਲਾਲ ਸਿੰਘ ਖੰਡੇਬਾਦ ਹੋਰਾਂ ਨਾਲ ਪੰਜਾਬ ਦੇ ਕਿਸਾਨਾਂ ਲਈ ਕੁੱਲ ਹਿੰਦ ਕਿਸਾਨ ਸਭਾ ਵਿੱਚ ਡਟ ਕੇ ਕੰਮ ਕੀਤਾ।
ਇਸ ਮੌਕੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸ਼ਰਮਾ, ਬੀਕੇਯੂ ਉਗਰਾਹਾਂ ਦੇ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ, ਖੇਤ ਮਜ਼ਦੂਰਾਂ ਦੇ ਸੂਬਾ ਆਗੂ ਲਛਮਣ ਸਿੰਘ ਸੇਵੇਵਾਲਾ, ਸੀਪੀਐੱਮ ਆਗੂ ਕਾਮਰੇਡ ਵਰਿੰਦਰ ਕੌਸ਼ਿਕ, ਕਰੈਨਲ ਸਿੰਘ ਜਖੇਪਲ, ਸਤਵੰਤ ਸਿੰਘ ਖੰਡੇਵਾਦ, ਡਾ. ਮਨਿੰਦਰ ਧਾਲੀਵਾਲ ਅਧਿਆਪਕ ਦਲ ਦੇ ਸੂਬਾਈ ਇੰਚਾਰਜ ਗੁਰਸਿਮਰਤ ਸਿੰਘ ਜਖੇਪਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ, ਕਿਰਨਜੀਤ ਸਿੰਘ ਸੇਖੋਂ, ਸੰਪੂਰਨ ਸਿੰਘ ਛਾਜਲੀ, ਜਗਦੇਵ ਬਾਹੀਆ, ਹਰਦੇਵ ਸਿੰਘ ਹੰਝਰਾਂ, ਅਮਰੀਕ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।