ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 17 ਮਈ
ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੰਜੈ ਟੰਡਨ ਅਤੇ ‘ਇੰਡੀਆ’ ਗੱਠਜੋੜ ਵੱਲੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਭਲਕੇ ਇਥੇ ਪ੍ਰੈੱਸ ਕਲੱਬ ਵਿੱਚ ਕੀਤੇ ਜਾ ਰਹੇ ਪ੍ਰੋਗਰਾਮ ਦੌਰਾਨ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਚੰਡੀਗੜ੍ਹ ਦੀਆਂ ਵੱਖ-ਵੱਖ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਸਿਰਮੌਰ ‘ਕਰਾਫਡ’ ਸੰਸਥਾ ਵੱਲੋਂ ਸ਼ਹਿਰ ਵਿੱਚ ਹਰ ਚੋਣ ਵੇਲੇ ‘ਆਪਣੇ ਉਮੀਦਵਾਰ ਨੂੰ ਜਾਣੋ’ ਪ੍ਰੋਗਰਾਮ ਕਰਵਾਉਣ ਦੀ ਰਵਾਇਤ ਹੈ। ਕਰਾਫਡ ਦੇ ਜਨਰਲ ਸਕੱਤਰ ਡਾ. ਅਨੀਸ਼ ਗਰਗ ਨੇ ਦੱਸਿਆ ਕਿ ਇਹ ਪ੍ਰੋਗਰਾਮ 19 ਮਈ ਨੂੰ ਸਵੇਰੇ 10 ਵਜੇ ਇਥੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੋਵਾਂ ਉਮੀਦਵਾਰਾਂ ਨੂੰ ਚੰਡੀਗੜ੍ਹ ਦੇ ਵਿਕਾਸ ਅਤੇ ਹੋਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।