ਪਟਿਆਲਾ: ‘ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ’) ਅਤੇ ‘ਕਿਸਾਨ ਮਜ਼ਦੂਰ ਮੋਰਚਾ’ ਵੱਲੋਂ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਰੋਕਾਂ ਲਾ ਕੇ ਰੋਕਣ ਮਗਰੋਂ ਸ਼ੰਭੂ ਸਮੇਤ ਸੂਬੇ ਦੇ ਪੰਜਾਬ ਹਰਿਆਣਾ ਦੀ ਹੱਦ ’ਤੇ ਸਥਿਤ ਚਾਰ ਬਾਰਡਰਾਂ ’ਤੇ ਕਿਸਾਨ 99ਵੇਂ ਦਿਨਾਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਹਨ ਜਿਨ੍ਹਾਂ ਵੱਲੋਂ ਇਸ ਸੰਘਰਸ਼ ਨੂੰ ਸੌ ਦਿਨ ਪੂਰੇ ਹੋਣ ’ਤੇ 22 ਮਈ ਨੂੰ ਉਕਤ ਚਾਰਾਂ ਬਾਰਡਰਾਂ ’ਤੇ ਇਕੱਠ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। -ਖੇਤਰੀ ਪ੍ਰਤੀਨਿਧ