ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਮਈ
ਥਾਣਾ ਮੌਲੀ ਜੱਗਰਾਂ ਅਧੀਨ ਪੈਂਦੇ ਪਿੰਡ ਰਾਏਪੁਰ ਖੁਰਦ ਵਿੱਚ ਰਹਿੰਦੇ ਚੰਡੀਗੜ੍ਹ ਪੁਲੀਸ ਦੇ ਏਐੱਸਆਈ ਨੇ ਆਪਣੀ ਪਤਨੀ ਤੇ ਪੁੱਤ ’ਤੇ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਦੋਵੇਂ ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਅਸ਼ੋਕ ਮਲਿਕ ਨੇ ਬੀਤੀ ਰਾਤ ਘਰੇਲੂ ਵਿਵਾਦ ਦੇ ਚਲਦਿਆਂ ਆਪਣੀ ਪਤਨੀ ਤੇ ਪੁੱਤ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਥਾਣਾ ਮੌਲੀ ਜੱਗਰਾ ਦੀ ਪੁਲੀਸ ਨੇ ਦੋਵਾਂ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦਾ ਆਪਣੀ ਪਤਨੀ ਨਾਲ ਪਹਿਲਾਂ ਤੋਂ ਹੀ ਝਗੜਾ ਚੱਲ ਰਿਹਾ ਸੀ।