ਮਾਨਸਾ:
ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਜੀਤਾ ਰੱਲਾ ਅਤੇ ਮਲਕੀਤ ਕੌਰ ਮੈਂਬਰ ਬਲਾਕ ਸਮਿਤੀ ਆਪਣੇ ਸਾਥੀਆਂ ਸਮੇਤ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਸ੍ਰੀ ਸਿੱਧੂ ਨੇ ਨਵੇਂ ਆਏ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਮੇਸ਼ਾ ਉਹ ਉਨ੍ਹਾਂ ਦੀ ਪਿੱਠ ’ਤੇ ਖੜ੍ਹਣਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਮਾਨਸਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਇਕਲ ਗਾਗੋਵਾਲ,ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਤੇ ਸਮੂਹ ਕਾਂਗਰਸ ਵਰਕਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ