ਜੈਪੁਰ, 27 ਮਈ
ਰਾਜਸਥਾਨ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ, ਜਿੱਥੇ ਐਤਵਾਰ ਨੂੰ ਹੀਟ ਸਟ੍ਰੋਕ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮੌਸਮ ਵਿਗਿਆਨ ਕੇਂਦਰ ਜੈਪੁਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਜੋਧਪੁਰ, ਬੀਕਾਨੇਰ ਅਤੇ ਕੋਟਾ ਡਿਵੀਜ਼ਨ ਵਿੱਚ ਕਈ ਥਾਵਾਂ ‘ਤੇ ‘ਹੀਟਵੇਵ ਅਤੇ ਤੇਜ਼ ਗਰਮੀ ਦੀ ਲਹਿਰ’ ਦਰਜ ਕੀਤੀ ਗਈ। ਇਸ ਦੌਰਾਨ ਫਲੋਦੀ ਵਿੱਚ ਵੱਧ ਤੋਂ ਵੱਧ ਤਾਪਮਾਨ 49.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ‘ਚ ਗਰਮੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਕੋਟਾ ‘ਚ ਘੱਟੋ-ਘੱਟ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਹੈ। ਮੌਸਮ ਵਿਭਾਗ ਮੁਤਾਬਕ ਗਰਮੀ ਦਾ ਕਹਿਰ ਜਾਰੀ ਰਹੇਗਾ।