ਜੋਗਿੰਦਰ ਸਿੰਘ ਮਾਨ
ਮਾਨਸਾ, 29 ਮਈ
ਮਾਨਸਾ ਵਿਖੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਹੈਲੀਕਾਪਟਰ ਦੇ ਨਾ ਉਤਰਨ ਦੇ ਮਾਮਲੇ ਵਿੱਚ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਭਾਜਪਾ ਹਾਈਕਮਾਂਡ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਨਾਲ-ਨਾਲ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ ਤੇ ਜ਼ਿੰਮੇਵਾਰ ਹਰ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਲ ਚੁੱਕੇ ਹਨ ਅਤੇ ਇਨ੍ਹਾਂ ਦਾ ਗੁਪਤ ਸੌਦਾ ਹੋ ਚੁੱਕਿਆ ਹੈ।