ਨਵੀਂ ਦਿੱਲੀ, 30 ਮਈ
ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣ-ਪੱਛਮੀ ਮੌਨਸੂਨ ਕੇਰਲ ’ਚ ਪਹੁੰਚ ਗਿਆ ਹੈ ਤੇ ਇਹ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵੱਲ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਤੋਂ ਇੱਕ ਦਿਨ ਪਹਿਲਾਂ ਮੌਨਸੂਨ ਭਾਰਤ ਪੁੱਜਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਐਤਵਾਰ ਨੂੰ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਵਿੱਚ ਆਏ ਚੱਕਰਵਾਤ ਨੇ ਮੌਨਸੂਨ ਦੀ ਰਫ਼ਤਾਰ ਤੇਜ਼ ਕਰ ਦਿੱਤੀ ਤੇ ਇਹ ਤੈਅ ਸਮੇਂ ਤੋਂ ਪਹਿਲਾਂ ਭਾਰਤ ਪੁੱਜ ਗਿਆ। ਦੱਖਣੀ-ਪੱਛਮੀ ਮੌਨਸੂਨ ਕੇਰਲ ਵਿੱਚ ਦਾਖਲ ਹੋ ਗਿਆ ਹੈ ਅਤੇ ਅੱਜ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਗੇ ਵਧਿਆ ਹੈ।