ਸ੍ਰੀਨਗਰ, 30 ਮਈ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਪੁਲੀਸ ਕਰਮਚਾਰੀਆਂ ਦੀ ਕੁੱਟਮਾਰ ਦੇ ਮਾਮਲੇ ਵਿੱਚ ਤਿੰਨ ਲੈਫਟੀਨੈਂਟ ਕਰਨਲਾਂ ਸਮੇਤ 16 ਖ਼ਿਲਾਫ਼ ਮਾਮਲਾ ਹੱਤਿਆ ਤੇ ਡਕੈਤੀ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਸੋਮਵਾਰ ਰਾਤ ਕਰੀਬ 11.50 ਵਜੇ ਫੌਜੀਆਂ ਨੇ ਕੁਪਵਾੜਾ ਥਾਣੇ ਵਿੱਚ ਪੁਲੀਸ ਮੁਲਾਜ਼ਮਾਂਦ ਦੀ ਕਥਿਤ ਕੁੱਟਮਾਰ ਕੀਤੀ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਤਿੰਨ ਅਧਿਕਾਰੀਆਂ ਦੀ ਅਗਵਾਈ ਵਿੱਚ 160 ਟੈਰੀਟੋਰੀਅਲ ਆਰਮੀ ਦੇ ਭਾਰੀ ਗਿਣਤੀ ਵਿੱਚ ਹਥਿਆਰਬੰਦ ਅਤੇ ਵਰਦੀਧਾਰੀ ਕਰਮਚਾਰੀ ਥਾਣੇ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੇ ਸਮੂਹਿਕ ਤੌਰ ‘ਤੇ ਅਤੇ ਬਿਨਾਂ ਕਿਸੇ ਭੜਕਾਹਟ ਪੁਲੀਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ। ਇਸ ਦੀ ਸੂਚਨਾ ਤੁਰੰਤ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਦਿੱਤੀ ਗਈ ਜੋ ਉਨ੍ਹਾਂ ਨੂੰ ਬਚਾਉਣ ਲਈ ਥਾਣੇ ਪਹੁੰਚੇ।